संदेश

सितंबर, 2020 की पोस्ट दिखाई जा रही हैं

ਖੇਤੀਬਾੜੀ ਆਰਡੀਨੈਂਸ : ਪੰਜਾਬ ਦੀ ਅਣਖ ਨੂੰ ਵੰਗਾਰ

चित्र
 ਕਿਹਾ ਜਾਂਦਾ ਹੈ ਕਿ ਪੰਜਾਬ ਦੇ ''ਜੰਮਿਆਂ ਨੂੰ ਨਿੱਤ ਮੁਹਿੰਮਾਂ'' । ਪੰਜਾਬ ਨੇ ਹਮੇਸ਼ਾ ਭਾਰਤ ਵਿਚ ਆਉਣ ਵਾਲੇ ਹਮਲਾਵਰਾਂ ਦਾ ਸਭ ਤੋਂ ਪਹਿਲਾਂ ਤੇ ਸਭ ਤੋਂ ਬਹਾਦਰੀ ਨਾਲ ਮੁਕਾਬਲਾ ਕੀਤਾ। ਜਦੋਂ ਵੀ ਕੋਈ ਹਮਲਾਵਰ ਪੰਜਾਬ ਦੇ ਰਸਤਿਓਂ ਭਾਰਤ ਵੱਲ ਵਧਿਆ ਪੰਜਾਬੀ ਲੋਕ ਹਿੱਕ ਤਾਣ ਕੇ ਦੁਸ਼ਮਣ ਦਾ ਟਾਕਰਾ ਕਰਦੇ ਰਹੇ ਹਨ। ਬਾਬੇ ਨਾਨਕ ਤੋਂ ਲੈਕੇ ਹੁਣ ਤੱਕ ਪੰਜਾਬ ਨੇ ਅਨੇਕਾਂ ਵਾਰ ਦੁਸ਼ਮਣਾਂ ਦੇ ਵਾਰਾਂ ਦਾ ਸਾਹਮਣਾ ਕੀਤਾ।ਕਿਸੇ ਸਮੇਂ ਪੰਜਾਬ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੋਂ ਲੈ ਕੇ ਕਾਬਲ ਕੰਧਾਰ ਤੱਕ ਫੈਲਿਆ ਹੋਇਆ ਸੀ। ਇਸ ਲਈ ਅਨੇਕਾਂ ਮਾਰਾਂ ਸਹਿੰਦਾ ਹੋਇਆ ਪੰਜਾਬ ਸਿਮਟ ਕੇ ਇੱਕ ਛੋਟਾ ਜਿਹਾ ਸੂਬਾ ਬਣ ਕੇ ਰਹਿ ਗਿਆ ਹੈ। ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦੀ ਦਿਵਾਉਣ ਲਈ ਪੰਜਾਬ ਨੇ 95% ਕੁਰਬਾਨੀਆਂ ਦਿੱਤੀਆਂ। ਆਜ਼ਾਦੀ ਸਮੇਂ ਅੰਗਰੇਜ਼ਾਂ ਦੇ ਅਲੱਗ ਦੇਸ਼ ਅਤੇ ਪਾਕਿਸਤਾਨ ਨਾਲ ਨਾ ਹੋਣ ਦਾ ਫ਼ੈਸਲਾ ਕਰਕੇ ਭਾਰਤ ਵਿਚ ਰਹਿਣ ਦਾ ਫ਼ੈਸਲਾ ਕੀਤਾ। ਆਜ਼ਾਦੀ ਤੋਂ ਫੌਰਨ ਬਾਅਦ ਭਾਰਤੀ ਨੇਤਾਵਾਂ ਨੇ ਸਿੱਖਾਂ ਨੂੰ ਜ਼ੁਰਮ ਪੇਸ਼ਾ ਕੌਮ ਕਹਿ ਕੇ ਕੀਤੇ ਵਾਅਦਿਆਂ ਤੋਂ ਮੁਨਕਰ ਹੋਣ ਤੋਂ ਲੈਕੇ ਹੁਣ ਤੱਕ ਪੰਜਾਬ ਨੇ ਅਨੇਕਾਂ ਗੁੱਝੀਆਂ ਅਤੇ ਪ੍ਰਤੱਖ ਸੱਟਾਂ ਸਹਿ ਕੇ ਵੀ ਆਪਣੇ ਆਪ ਨੂੰ ਪੈਰਾਂ ਸਿਰ ਕੀਤਾ ਹੈ।1966 ਵਿਚ ਪੰਜਾਬ ਦੇ ਫਿਰ ਟੋਟੇ ਕਰ ਦਿੱਤੇ ਗਏ। ਆਜ਼ਾਦੀ ਤੋਂ ਬਾਅਦ ਵੀ ਪੰਜਾਬ ਆਪਣੇ ਫਰਜ਼ ਤੋਂ ਪਿੱਛੇ ਨਹੀਂ ਹਟਿਆ। ਭਾਵੇਂ ਉ

ਸੌਖੇ ਸ਼ਬਦਾਂ ਵਿਚ ਖੇਤੀਬਾੜੀ ਆਰਡੀਨੈਂਸ ਅਤੇ ਆਮ ਲੋਕਾਂ ਤੇ ਪ੍ਰਭਾਵ

चित्र
 ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸ ਜਿਹੜੇ ਕੇ ਰਾਜ ਸਭਾ ਅਤੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੇ ਦਸਤਖਤਾਂ ਤੋਂ ਬਾਅਦ ਕਾਨੂੰਨ ਬਣ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਇਸਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਇਸਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਅਤੇ ਭਾਜਪਾ ਪੱਖੀ ਲੋਕ ਇਸ ਕਾਨੂੰਨ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦੇ ਨਹੀਂ ਥੱਕਦੇ। ਪੰਜਾਬ ਵਿੱਚ ਇਸ ਬਿੱਲ ਨੇ ਸਾਰੇ ਸਿਆਸੀ ਪਾਰਟੀਆਂ ਵਿਚ ਭੁਚਾਲ ਲਿਆਂਦਾ। ਅਕਾਲੀ ਦਲ ਬਾਦਲ ਜਿਹੜੀ ਕਿ ਭਾਜਪਾ ਦੀ ਭਾਈਵਾਲੀ ਪਾਰਟੀ ਸੀ ਵਲੋਂ ਬਿੱਲ ਲੋਕ ਸਭਾ ਵਿਚ ਪੇਸ਼ ਹੋਣ ਤੋਂ ਪਹਿਲਾਂ ਲੋਕਾਂ ਨੂੰ ਬਿੱਲ ਦੇ ਫਾਇਦੇ ਦੱਸੇ ਕੇ ਸਮਝਾਉਂਦੇ ਦੇਖਿਆ ਗਿਆ ਉਥੇ ਹੀ ਅਚਾਨਕ ਬਿੱਲ ਦਾ ਵਿਰੋਧ ਕੀਤਾ ਗਿਆ ਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਮੰਤਰੀ ਪਦ ਤੋਂ ਅਸਤੀਫਾ ਦੇ ਦਿੱਤਾ ਜਾਂਦਾ ਹੈ। ਇਥੇ ਹੀ ਬਸ ਨਹੀਂ ਅਕਾਲੀ ਦਲ ਭਾਜਪਾ ਨਾਲ ਆਪਣਾ ਗਠਜੋੜ ਵੀ ਤੋੜ ਦਿੰਦਾ ਹੈ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਆਪ ਨੂੰ ਕਿਸਾਨਾਂ ਦੇ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਬਿੱਲ ਦਾ ਕਰੜਾ ਵਿਰੋਧ ਕੀਤਾ ਗਿਆ ਭਾਵੇਂ ਕਿ ਲੋਕ ਇਹਨਾਂ ਸਿਆਸੀ ਪਾਰਟੀਆਂ ਦਾ ਇਹ ਸਿਆਸੀ ਸਟੰਟ ਹੀ ਸਮਝਦੇ ਹਨ। ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਇਸ ਸਮੇਂ ਪੰਜਾਬ ਵਿੱਚ ਇੱਕ ਅੰਦੋਲਨ ਦਾ ਰੂਪ ਧ